ਖੇਤੀ ਸੁਧਾਰ ਬਿਲਾਂ ਨਾਲ ਕਿਸਾਨਾਂ ਦਾ ਮੁਨਾਫ਼ਾ ਵਧੇਗਾ: ਮੋਦੀ

0
1565

ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਸੁਧਾਰਾਂ ਨਾਲ ਸਬੰਧਤ ਤਿੰਨ ਬਿਲਾਂ ਦੇ ਲੋਕ ਸਭਾ ਵਿੱਚ ਪਾਸ ਹੋਣ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਤੇ ਖੇਤੀ ਸੈਕਟਰ ਨੂੰ ਦਲਾਲਾਂ ਤੇ ਅੜਿੱਕਾ ਬਣਨ ਵਾਲੇ ਹੋਰਨਾਂ ਤੋਂ ਨਿਜਾਤ ਮਿਲੇਗੀ। ਸਰਕਾਰ ’ਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਲਾਂ ਦਾ ਵਿਰੋਧ ਕੀਤੇ ਜਾਣ ਦਰਮਿਆਨ ਸ੍ਰੀ ਮੋਦੀ ਨੇ ਕਿਹਾ ਕਿ ਕੁਝ ਤਾਕਤਾਂ ਕਿਸਾਨਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਸਾਨ ਭਾਈਚਾਰੇ ਨੂੰ ਯਕੀਨ ਦਿਵਾਇਆ ਕਿ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਵਿਵਸਥਾ ਤੇ ਸਰਕਾਰ ਵੱਲੋਂ ਜਿਣਸ ਦੀ ਖਰੀਦ ਪ੍ਰਕਿਰਿਆ ਪਹਿਲਾਂ ਵਾਂਗ ਜਾਰੀ ਰਹੇਗੀ।