ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨ ਸੁਖਜਿੰਦਰ ਸਿੰਘ ਦਾ ਦੇਹਾਂਤ

0
2029

ਅੰਮ੍ਰਿਤਸਰ: ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁੱਝ ਸਮੇਂ ਤੋ ਬਿਮਾਰ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌੰਗੋਵਾਲ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਚਲਾਣਾ ਸਿੱਖ ਕੌਮ ਲਈ ਵੱਡਾ ਘਾਟਾ ਹੈ।