ਨਵੀਂ ਦਿੱਲੀ: ਭਾਰਤ ਵਿਚ ਕਰੋਨਾ ਵਾਇਰਸ ਦੇ ਰੋਜ਼ਾਨਾ ਕੇਸਾਂ ਦੀ ਗਿਣਤੀ ਘੱਟ ਕੇ 60,000 ਤੋਂ ਹੇਠਾਂ ਆ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਭਰ ਵਿੱਚ ਕੋਵਿਡ -19 ਦੇ 55,342 ਨਵੇਂ ਕੇਸ ਸਾਹਮਣੇ ਆਏ, ਜਿਨ੍ਹਾਂ ਨਾਲ ਕਰੋਨਾ ਦੇ ਕੁੱਲ ਕੇਸ 71,75,880 ਹੋ ਗਏ ਹਨ। ਕੇਂਦਰਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 706 ਲੋਕਾਂ ਦੀ ਜਾਨ ਗਈ ਤੇ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1,09,856 ਹੋ ਗਈ।