ਟਰੰਪ ਨੇ ਅਮਰੀਕਾ ’ਚ ਲੌਕਡਾਊਨ ਦਾ ਵਿਰੋਧ ਕੀਤਾ

0
963

ਵਾਸ਼ਿੰਗਟਨ: ਕਰੋਨਾਵਾਇਰਸ ਨਾਲ ਜੰਗ ’ਚ ਬੇਮਿਆਦੀ ਲੌਕਡਾਊਨ ਲਾਗੂ ਕਰਨ ਦੀ ਵਕਾਲਤ ਕਰਨ ਵਾਲਿਆਂ ਦਾ ਵਿਰੋਧ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਲਾਜ, ਸਮੱਸਿਆ ਤੋਂ ਬਦਤਰ ਨਹੀਂ ਹੋਣਾ ਚਾਹੀਦਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਊਨ੍ਹਾਂ ਕਿਹਾ ਕਿ ਲੌਕਡਾਊਨ ਨਾਲ ਸੂਬਿਆਂ ਨੂੰ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਟਰੰਪ ਨੇ ਦਾਅਵਾ ਕੀਤਾ ਕਿ ਊਸ ਦੀਆਂ ਨੀਤੀਆਂ ਨੇ ਲੱਖਾਂ ਲੋਕਾਂ ਦੀ ਜਾਨ ਬਚਾਈ ਹੈ।