ਖੇਤੀ ਕਾਨੂੰਨਾਂ ਖ਼ਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਨੂੰ

0
1050

ਚੰਡੀਗੜ੍ਹ: ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਕਾਨੂੰਨ ਲਿਆਉਣ ਲਈ ਸੋਮਵਾਰ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵਿਧਾਨਕ, ਕਾਨੂੰਨੀ ਅਤੇ ਹੋਰ ਰਸਤੇ ਰਾਹੀਂ ਖੇਤ ਕਾਨੂੰਨਾਂ ਵਿਰੁੱਧ ਲੜਾਈ ਲੜੇਗੀ।