ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਰੀ ਰਾਤ ਵਿਧਾਨ ਸਭਾ ਵਿੱਚ ਧਰਨਾ ਦਿੱਤਾ

0
1445

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ‘ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਨਾ ਮਿਲਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਰੀ ਰਾਤ ਵਿਧਾਨ ਸਭਾ ਵਿੱਚ ਦਿੱਤਾ ਧਰਨਾ। ਇਸ ਦੌਰਾਨ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਹੀ ਰਾਤ ਕੱਟੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਬਿੱਲ ਦੀਆਂ ਕਾਪੀਆਂ ਨਹੀਂ ਦੇਵੇਗੀ ਤਾਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।