ਪੰਜਾਬ ਵਿੱਚ 16 ਤੋਂ ਖੁੱਲ੍ਹਣਗੇ ਯੂਨੀਵਰਸਿਟੀ ਤੇ ਕਾਲਜ

0
961

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕੰਟੇਨਮੈਂਟ ਜ਼ੋਨ ਦੇ ਬਾਹਰਲੇ ਇਲਾਕਿਆਂ ਵਿਚ 16 ਨਵੰਬਰ ਤੋਂ ਯੂਨੀਵਰਸਿਟੀ ਅਤੇ ਕਾਲਜ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਕੰਟੇਨਟਮੈਂਟ ਜ਼ੋਨ ਦੇ ਬਾਹਰਲੇ ਖੇਤਰਾਂ ਵਿੱਚ ਸਾਰੇ ਉੱਚ ਵਿਦਿਅਕ, ਮੈਡੀਕਲ ਸਿੱਖਿਆ ਅਤੇ ਖੋਜ ਤੇ ਤਕਨੀਕੀ ਸਿੱਖਿਆ ਸੰਸਥਾਵਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ ਤੋਂ ਮੁੜ ਤੋਂ ਖੋਲ੍ਹਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਅਧੀਨ ਆਉਣ ਵਾਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਕਲਾਸਾਂ 9 ਨਵੰਬਰ, 2020 ਤੋਂ ਸ਼ੁਰੂ ਹੋਣਗੀਆਂ।