11 ਨਵੰਬਰ ਤੋਂ ਖੁੱਲ੍ਹ ਰਿਹਾ ਹੈ ਵਿਰਾਸਤ-ਏ-ਖ਼ਾਲਸਾ

0
911

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ ਨਾਲ ਸੈਨੇਟਾਈਜ਼ਡ ਕੀਤਾ ਜਾ ਰਿਹਾ ਹੈ ਉਥੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿੰਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ। ਵਿਰਾਸਤ-ਏ-ਖ਼ਾਲਸਾ ਕਰੋਨਾ ਮਹਾਂਮਾਰੀ ਕਰਕੇ ਮਾਰਚ ਮਹੀਨੇ ਤੋਂ ਬਾਅਦ ਲਗਾਤਾਰ ਬੰਦ ਹੈ ਪਰ
ਅੱਜ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਇਸ ਨੂੰ ਭਲਕੇ ਬੁੱਧਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ।