ਟਰੰਪ ਦਾ ਭਾਰਤ ਦੌਰਾ- ਟਰੰਪ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜ਼ਲੀ

0
992

ਦਿੱਲੀ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਨਾਲ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧੀ ਸਥਾਨ ਰਾਜਘਾਟ ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ਵਿਚ ਰਵਾਇਤੀ ਸਵਾਗਤ ਕੀਤਾ ਗਿਆ।
ਇਸ ਤੋਂ ਬਾਅਦ ਟਰੰਪ ਅਤੇ ਮੇਲਾਨੀਆ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਯਾਦਗਾਰ ਅਸਥਾਨ ‘ਤੇ ਪਹੁੰਚੇ ਅਤੇ ਬਾਪੂ ਦੀ ਯਾਦਗਾਰ’ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਡੋਨਾਲਡ ਟਰੰਪ ਨੇ ਆਪਣੀ ਪਤਨੀ ਮੇਲਾਨੀਆ ਟਰੰਪ ਦੇ ਨਾਲ ਰਾਜਘਾਟ ਦੇ ਵਿਹੜੇ ਵਿਚ ਇੱਕ ਪੌਦਾ ਵੀ ਲਾਇਆ।
ਇਸ ਤੋਂ ਬਾਅਦ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਸਰਵੋਦਿਆ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਪਹੁੰਚੀ। ਸਕੂਲ ਦੇ ਬੱਚਿਆਂ ਨੇ ਰਵਾਇਤੀ ਢੰਗ ਨਾਲ ਉਹਨਾਂ ਦਾ ਸਵਾਗਤ ਕੀਤਾ। ਸਕੂਲ ਪਹੁੰਚਣ ‘ਤੇ ਬੱਚਿਆਂ ਨੇ ਮੇਲਾਨਿਆ ਟਰੰਪ ਨੂੰ ਬੁੱਕੇ ਦਿੱਤਾ। ਇਸ ਤੋਂ ਬਾਅਦ ਮੇਲਾਨੀਆ ਨੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਮੇਲਾਨੀਆ ਟਰੰਪ ਨੇ ਦਿੱਲੀ ਸਰਕਾਰ ਦੀ ਅਭਿਲਾਸ਼ੀ ਯੋਜਨਾ, ‘ਹੈਪੀਨੀਜ ਕਲਾਸ’ ਦੇ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ।
ਮੇਲਾਨੀਆ ਟਰੰਪ ਦੀ ਸਕੂਲ ਫੇਰੀ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ, ‘ਸਾਨੂੰ ਖੁਸ਼ੀ ਹੈ ਕਿ ਅਮਰੀਕਾ ਦੀ ਪਹਿਲੀ ਮਹਿਲਾ ਸਾਡੇ ਸਕੂਲ ਆ ਰਹੀ ਹੈ। ਸਾਡੇ ਅਧਿਆਪਕਾਂ, ਵਿਦਿਆਰਥੀਆਂ ਅਤੇ ਦਿੱਲੀ ਵਾਸੀਆਂ ਲਈ ਇਹ ਇੱਕ ਵੱਡਾ ਦਿਨ ਹੈ।