ਭਾਰਤ ’ਚ ਕਰੋਨਾ ਦੇ 24712 ਨਵੇਂ ਮਾਮਲੇ, ਪੰਜਾਬ ਵਿੱਚ ਕੁੱਲ 5243 ਮੌਤਾਂ

0
927

ਦਿੱਲੀ: ਭਾਰਤ ਵਿਚ ਕਰੋਨਾ ਦੇ 24,712 ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ ਵਿਚ ਹੁਣ ਤਕ ਕੋਵਿਡ-19 ਲੋਕਾਂ ਦੀ ਗਿਣਤੀ 1,01,23,778 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਤੱਕ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 312 ਵਿਅਕਤੀਆਂ ਦੀ ਲਾਗ ਕਾਰਨ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,46,756 ਹੋ ਗਈ ਹੈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਕਾਰਨ 5243 ਲੋਕਾਂ ਦੀ ਮੌਤ ਹੋ ਚੁੱਕੀ ਹੈ।