ਨਿਗਮ ਚੋਣਾਂ ’ਚ ਕਾਂਗਰਸ ਦੀਆਂ ਨਾਕਾਮੀਆਂ ਗਿਣਾਏਗਾ ਅਕਾਲੀ ਦਲ: ਸੁਖਬੀਰ

0
1117

ਅਬੋਹਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਥੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਚੋਣਾਂ ਸਬੰਧੀ ਤਿਆਰ ਰਹਿਣ ਦੀ ਅਪੀਲ ਕੀਤੀ। ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਨਗਰ ਨਿਗਮ ਅਬੋਹਰ ਦੇ ਸਾਰੇ 50 ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਸਰਕਲ ਪ੍ਰਧਾਨਾਂ ਅਤੇ ਦੂਜੇ ਅਹੁਦੇਦਾਰਾਂ ਵੱਲੋਂ ਉਮੀਦਵਾਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਸ ਦੇ ਆਧਾਰ ’ਤੇ ਉਮੀਦਵਾਰਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਿਗਮ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਲਈ ਸਾਰੇ ਵਰਕਰ ਪੂਰੀ ਤਰ੍ਹਾਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨਾਕਾਮੀਆਂ ਨੂੰ ਉਜਾਗਰ ਕਰਦੇ ਹੋਏ ਅਕਾਲੀ ਦਲ ਚੋਣ ਮੈਦਾਨ ਵਿਚ ਆਏਗਾ ਅਤੇ ਜਿੱਤ ਹਾਸਲ ਕਰੇਗਾ। ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਪ੍ਰੇਸ਼ਾਨ ਪੰਜਾਬ ਦੇ ਲੋਕ ਪਿਛਲੀ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਗਾਮੀ ਸਮਾਂ ਅਕਾਲੀ ਦਲ ਦਾ ਹੈ, ਇਸ ਲਈ ਸਾਰੇ ਵਰਕਰ ਇੱਕਜੁਟ ਹੋ ਕੇ ਤਿਆਰੀਆਂ ਵਿੱਚ ਜੁਟ ਜਾਣ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ, ਕੰਵਰਜੀਤ ਸਿੰਘ ਰੋਜੀ ਬਰਕੰਦੀ, ਓਐੱਸਡੀ ਸਤਿੰਦਰ ਜੀਤ ਸਿੰਘ ਮੰਟਾ, ਬੌਬੀ ਮਾਨ ਮੌਜੂਦ ਸਨ।