ਅਰਨਬ ਨੂੰ ਬਾਲਾਕੋਟ ਹਮਲੇ ਦੀ ਅਗਾਊਂ ਜਾਣਕਾਰੀ ਮੋਦੀ ਤੋਂ ਮਿਲੀ: ਰਾਹੁਲ

0
859

ਕਰੂਰ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਥਿਤ ਉਹ ਸ਼ਖ਼ਸ ਹਨ, ਜਿਨ੍ਹਾਂ ਬਾਲਾਕੋਟ ਹਵਾਈ ਹਮਲਿਆਂ ਬਾਰੇ ਅਗਾਊਂ ਜਾਣਕਾਰੀ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਤੱਕ ਪੁੱਜਦੀ ਕੀਤੀ ਸੀ। ਸਾਬਕਾ ਕਾਂਗਰਸ ਪ੍ਰਧਾਨ ਨੇ ਹਾਲਾਂਕਿ ਕਿਹਾ ਕਿ ਉਹ ਆਪਣੇ ਇਸ ਦਾਅਵੇ ਦੀ ਪੁਸ਼ਟੀ ਲਈ ਕੋਈ ਸਬੂਤ ਨਹੀਂ ਦੇ ਸਕਦੇ। ਉਧਰ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਵੀ ਰਾਹੁਲ ਦੇ ਇਨ੍ਹਾਂ ਦਾਅਵਿਆਂ ਦਾ ਫੌਰੀ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤੀ ਹਵਾਈ ਸੈਨਾ ਨੇ ਸਾਲ 2019 ਵਿੱਚ ਬੇਹਦ ਗੁਪਤ ਅਪਰੇਸ਼ਨ ਤਹਿਤ ਪਾਕਿਸਤਾਨ ਦੇ ਬਾਲਾਕੋਟ ਵਿੱਚ ਹਵਾਈ ਹਮਲੇ ਕੀਤੇ ਸਨ। ਤਾਮਿਲ ਨਾਡੂ ਵਿੱਚ ਚੋਣ ਕੰਪੇਨ ਦੌਰਾਨ ਇਕ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਬਾਲਾਕੋਟ ਹਵਾਈ ਹਮਲਿਆਂ ਬਾਰੇ ਸਿਰਫ਼ ਪੰਜ ਲੋਕਾਂ ਨੂੰ ਅਗਾਊਂ ਪਤਾ ਸੀ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਵੀ ਸ਼ੁਮਾਰ ਸਨ। ਰਾਹੁਲ ਨੇ ਦਾਅਵਾ ਕੀਤਾ, ‘ਜੇ ਪ੍ਰਧਾਨ ਮੰਤਰੀ ਨੇ ਇਹ ਸਭ ਕੁਝ ਨਹੀਂ ਕੀਤਾ, ਤਾਂ ਉਹ ਇਸ ਦੀ ਜਾਂਚ ਦੇ ਹੁਕਮ ਕਿਉਂ ਨਹੀਂ ਦਿੰਦੇ। ਇਸ ਬਾਰੇ ਸੋਚਿਆ ਜਾਵੇ। ਇਸ ਦਾ ਇਕੋ ਇਕ ਕਾਰਨ ਹੈ ਕਿ ਪ੍ਰਧਾਨ ਮੰਤਰੀ ਹੀ ਉਹ ਸ਼ਖ਼ਸ ਹਨ, ਜਿਨ੍ਹਾਂ ਰਾਹੀਂ ਇਹ ਜਾਣਕਾਰੀ ਪੱਤਰਕਾਰ ਤੱਕ ਪੁੱਜੀ ਸੀ।