ਆਮ ਆਦਮੀ ਪਾਰਟੀ ਪੰਜਾਬ ਸਣੇ ਛੇ ਰਾਜਾਂ ਵਿੱਚ ਲੜੇਗੀ ਚੋਣਾਂ: ਕੇਜਰੀਵਾਲ

0
875

ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪਾਰਟੀ 6 ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਇਹ ਐਲਾਨ ਆਮ ਆਦਮੀ ਪਾਰਟੀ ਦੀ ਨੌਵੀਂ ਕੌਮੀ ਕੌਂਸਲ ਦੀ ਮੀਟਿੰਗ ਦੌਰਾਨ ਕੀਤਾ ਗਿਆ।