ਅਮਰੀਕਾ ਨੇ ਗ੍ਰੀਨ ਕਾਰਡ ਜਾਰੀ ਕਰਨ ’ਤੇ ਲੱਗੀ ਰੋਕ ਹਟਾਈ

0
787

ਸਾਂ ਡਿਏਗੋ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮਹਾਮਾਰੀ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਗ੍ਰੀਨ ਕਾਰਡ ਜਾਰੀ ਕਰਨ ‘ਤੇ ਲਗਾਈ ਰੋਕ ਹਟਾ ਦਿੱਤੀ ਹੈ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਸਾਲ ਕਰੋਨਾ ਵਾਇਰਸ ਕਾਰਨ ਵੱਧ ਰਹੀ ਬੇਰੁਜ਼ਗਾਰੀ ਦਾ ਹਵਾਲਾ ਦਿੰਦੇ ਹੋਏ 2020 ਦੇ ਅੰਤ ਤਕ ਗ੍ਰੀਨ ਕਾਰਡ ਜਾਰੀ ਕਰਨਾ ਬੰਦ ਕਰ ਦਿੱਤਾ ਸੀ, ਜਿਸ ਨੂੰ ਉਨ੍ਹਾਂ 31 ਮਾਰਚ ਤੱਕ ਵਧਾ ਦਿੱਤਾ ਸੀ। ਬਾਇਡਨ ਨੇ ਕਿਹਾ ਕਿ ਕਾਨੂੰਨੀ ਆਵਾਸ ਰੋਕਣਾ ਅਮਰੀਕਾ ਦੇ ਹਿੱਤ ਵਿੱਚ ਨਹੀਂ।