ਭਾਰਤ ਤੇ ਪਾਕਿਸਤਾਨ ਕਸ਼ਮੀਰ ਨਾਲ ਲੱਗਦੀ ਸਰਹੱਦ ’ਤੇ ਗੋਲੀਬਾਰੀ ਰੋਕਣ ਲਈ ਸਹਿਮਤ

0
842

ਦਿੱਲੀ: ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ’ਤੇ ਗੋਲੀਬਾਰੀ ਰੋਕਣ ਲਈ ਸਹਿਮਤ ਹਨ, ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਗੋਲੀਬਾਰੀ ਜਾਰੀ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਦੇ ਫੌਜੀ ਅਧਿਕਾਰੀਆਂ ਨੇ ਟੈਲੀਫੋਨ ਰਾਹੀਂ ਗੱਲਬਾਤ ਕੀਤੀ ਅਤੇ ਇੱਕ ਦੂਜੇ ਦੀਆਂ ਚਿੰਤਾਵਾਂ ’ਤੇ ਵਿਚਾਰ ਕਰਨ ਲਈ ਸਹਿਮਤ ਹੋਏ, ਜਿਨ੍ਹਾਂ ਕਰਨ ਸ਼ਾਂਤੀ ਭੰਗ ਹੋ ਸਕਦੀ ਹੈ ਤੇ ਹਿਮਾਲਿਆਈ ਖੇਤਰ ਵਿੱਚ ਹਿੰਸਾ ਦਾ ਕਾਰਨ ਬਣ ਸਕਦੇ ਹਨ।