ਕਿਸਾਨੀ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

0
882
Photo: newindianexpress.com

ਚੇਤਨਪੁਰਾ: ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ ਅਧੀਨ ਪਿੰਡ ਕੜਿਆਲ ਵਿਖੇ ਬੀਤੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਕੜਿਆਲ ਦੇ ਵਾਸੀ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਦੀਪ ਸਿੰਘ ਖੇਤੀਬਾੜੀ ਕਰਦਾ ਸੀ ਅਤੇ ਉਹ ਪਿੰਡ ਦੇ ਕਿਸਾਨੀ ਜਥੇ ਨਾਲ 19 ਫਰਵਰੀ ਨੂੰ ਦਿੱਲੀ ਕਿਸਾਨੀ ਅੰਦੋਲਨ ਵਿੱਚ ਗਿਆ ਸੀ। ਬੀਤੀ ਸ਼ਾਮ ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਬਰਸੀਮ ਦੇ ਖੇਤ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕੁਲਦੀਪ ਸਿੰਘ ਨੇ ਘਰ ਪਰਤਣ ਤੋਂ ਪਹਿਲਾਂ ਹੀ ਰਸਤੇ ਵਿੱਚ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ।