ਪਾਕਿਸਤਾਨ ’ਚ 80 ਸਾਲ ਤੇ ਵੱਧ ਉਮਰ ਦੇ ਨਾਗਰਿਕਾਂ ਨੂੰ ਘਰਾਂ ਵਿੱਚ ਹੀ ਲੱਗੇਗਾ ਕਰੋਨਾ ਤੋਂ ਬਚਾਅ ਦਾ ਟੀਕਾ

0
761

ਇਸਲਾਮਾਬਾਦ: ਪਾਕਿਸਤਾਨ ਵਿੱਚ ਰਹਿੰਦੇ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਕਰੋਨਾ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ। ਕੌਮੀ ਸਿਹਤ ਸੇਵਾਵਾਂ ਬਾਰੇ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 103 ਮੌਤਾਂ ਹੋਈਆਂ ਹਨ ਤੇ ਇਸੇ ਅਰਸੇ ਦੌਰਾਨ 3953 ਨਵੇਂ ਕੇਸ ਸਾਹਮਣੇ ਆੲੇ ਹਨ। ਯੋਜਨਾ ਤੇ ਵਿਕਾਸ ਮੰਤਰੀ ਅਸਦ ਉਮਰ ਨੇ ਕਿਹਾ ਕਿ 80 ਸਾਲ ਤੇ ਵੱਧ ਉਮਰ ਵਾਲੇ ਸਾਰੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਕਰੋਨਾ ਤੋਂ ਬਚਾਅ ਲਈ ਟੀਕ ਲਾਏ ਜਾਣਗੇ। ਉਮਰ ਨੇ ਕਿਹਾ ਕਿ ਇਹ ਫੈਸਲਾ ਵਧਦੀ ਗਰਮੀ ਤੇ ਬਜ਼ੁਰਗਾਂ ਨੂੰ ਕਤਾਰਾਂ ਵਿੱਚ ਖੜ੍ਹੇ ਹੋਣ ਤੋਂ ਬਚਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ।