ਕੈਨੇਡਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਡਰੱਗ ਰੈਕੇਟ ਵਿਚ ਵੱਡੀ ਗਿਣਤੀ ‘ਚ ਪੰਜਾਬੀ ਗ੍ਰਿਫਤਾਰ

0
818

ਕੈਨੇਡਾ ਦੇ ਟੋਰਾਂਟੋ ਖੇਤਰ ਵਿਚ ਯੌਰਕ ਰੀਜਨਲ ਪੁਲਸ ਵੱਲੋਂ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਪੁਲਸ ਅਦਾਰਿਆਂ ਦੀ ਸਾਂਝੀ ਮਦਦ ਨਾਲ ਇਕ ਅੰਤਰ-ਰਾਸ਼ਟਰੀ ਡਰੱਗ ਰੈਕੇਟ ਨੂੰ ਬੇਨਕਾਬ ਕੀਤਾ ਗਿਆ ਹੈ ਅਤੇ ਕੁੱਲ 33 ਦੇ ਕਰੀਬ ਗ੍ਰਿਫ਼ਤਾਰੀਆਂ ਹੋਈਆਂ ਹਨ, ਜਿਨ੍ਹਾਂ ਵਿਰੁੱਧ 130 ਚਾਰਜ ਲਾਏ ਗਏ ਹਨ।

ਪੁਲਸ ਵੱਲੋਂ ਇਸ ਕਾਰਵਾਈ ਨੂੰ ਉਪਰੇਸ਼ਨ “ਚੀਤਾ” ਦਾ ਨਾਮ ਦਿੱਤਾ ਗਿਆ ਹੈ। ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਸ਼ਾਮਲ ਹਨ।