ਕੋਰੋਨਾ ਨਾਲ ਪੰਜਾਬ ਵਿੱਚ ਰਿਕਾਰਡ 217 ਤੇ ਹਰਿਆਣਾ ’ਚ 144 ਮੌਤਾਂ

0
1244

ਚੰਡੀਗੜ੍ਹ: ਪੰਜਾਬ ਵਿੱਚ ਕਰੋਨਾਵਾਇਰਸ ਦੇ ਵਧਦੇ ਪ੍ਰਕੋਪ ਦੌਰਾਨ ਲੰਘੇ ਇੱਕ ਦਿਨ ’ਚ 217 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ ਜਦੋਂ ਇੱਕ ਦਿਨ ’ਚ ਦੋ ਸੌ ਤੋਂ ਵੱਧ ਮੌਤਾਂ ਹੋਈਆਂ ਹਨ। ਇਸੇ ਅਰਸੇ ਦੌਰਾਨ 8,668 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ 4.59 ਲੱਖ ਵਿਅਕਤੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 3.71 ਲੱਖ ਸਿਹਤਯਾਬ ਵੀ ਹੋ ਚੁੱਕੇ ਹਨ ਤੇ ਹੁਣ ਤੱਕ 10,918 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।