ਅੰਮ੍ਰਿਤਸਰ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ

0
1550

ਅੰਮ੍ਰਿਤਸਰ: ਅਕਾਲ ਤਖ਼ਤ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਸਬੰਧ ਵਿਚ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਸਮਾਗਮ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਇਸ ਦਿਵਸ ਦੀ ਵਧਾਈ ਦਿੱਤੀ। ਗੁਰਗੱਦੀ ਦਿਵਸ ਨੂੰ ਸਮਰਪਿਤ ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਜਲੌਅ ਸਜਾਏ ਗਏ।