ਕੈਪਟਨ ਸਰਕਾਰ ਆਰਥਿਕ ਤੰਗੀ ਕਾਰਨ ਹੋਈਆਂ ਮੌਤਾਂ ਲਈ ਜ਼ਿੰਮੇਵਾਰ: ਭਗਵੰਤ ਮਾਨ

0
1408
Photo: The Economic Times

ਚੰਡੀਗੜ੍ਹ: ਆਮ ਆਦਮੀ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਕਰੋਨਾ, ਤਾਲਾਬੰਦੀ ਅਤੇ ਬੇਰੁਜ਼ਗਾਰੀ ਕਾਰਨ ਪੈਦਾ ਹੋਈ ਆਰਥਿਕ ਤੰਗੀ ਕਰ ਕੇ ਹੋਈਆਂ ਮੌਤਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ, ਜੋ ਕਰੋਨਾ ਦੇ ਮਾੜੇ ਹਲਾਤ ਵਿੱਚ ਸੂਬਾ ਵਾਸੀਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਾਰਾ ਜ਼ੋਰ ਤਾਲਾਬੰਦੀ ਲਾਗੂ ਕਰਨ ਅਤੇ ਲੋਕਾਂ ਦੀ ਕੁੱਟਮਾਰ ਕਰਨ ’ਤੇ ਹੀ ਲਾਈ ਰੱਖਿਆ ਹੈ।