ਗੁਰੂ ਘਰ ਦਾ ਸੋਨਾ ਮਨੁੱਖਤਾ ਦੀ ਸੇਵਾ ਲਈ ਵਰਤਿਆ ਜਾਵੇਗਾ

0
1162

ਅੰਮ੍ਰਿਤਸਰ: ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਵਲੋਂ ਮਨੁੱਖਤਾ ਦੀ ਸੇਵਾ ਲਈ ਜਲਦੀ ਹੀ ਇਕ ਵੱਡਾ ਮਲਟੀ ਸਪੈਸ਼ਲਿਟੀ ਹਸਪਤਾਲ ਸਥਾਪਤ ਕਰਨ ਦੀ ਯੋਜਨਾ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ’ਤੇ ਸੰਗਤ ਵਲੋਂ ਦਾਨ ਵਜੋਂ ਭੇਟ ਕੀਤਾ ਗਿਆ ਸੋਨਾ ਵੀ ਇਸ ਨੇਕ ਕੰਮ ’ਚ ਵਰਤਿਆ ਜਾਵੇਗਾ। ਕਰੋਨਾ ਮਹਾਮਾਰੀ ਦੌਰਾਨ ਸਿੱਖ ਸੰਸਥਾਵਾਂ ਵਲੋਂ ਇਸ ਬਿਮਾਰੀ ਤੋਂ ਮਨੁੱਖਤਾ ਨੂੰ ਬਚਾਉਣ ਲਈ ਇਸ ਦਿਸ਼ਾ ਵਿਚ ਕਈ ਅਹਿਮ ਕੰਮ ਕੀਤੇ ਜਾ ਰਹੇ ਹਨ।