ਖਹਿਰਾ, ਕਮਾਲੂ ਤੇ ਪਿਰਮਲ ਹੋਏ ਕਾਂਗਰਸ ’ਚ ਸ਼ਾਮਲ

0
654

ਚੰਡੀਗੜ੍ਹ: ਪੰਜਾਬ ਦੇ ਸਿਆਸੀ ਦ੍ਰਿਸ਼ ’ਤੇ ਵਾਪਰੀ ਦਲ-ਬਦਲੀ ਦੀ ਵੱਡੀ ਘਟਨਾ ਨੇ ਕਾਂਗਰਸ ਅੰਦਰ ਛਿੜੀ ਖਾਨਾਜੰਗੀ ਨੂੰ ਨਵਾਂ ਮੋੜ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਬਾਗੀ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ, ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਖਾਲਸਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ‘ਆਪ’ ਦੇ ਤਿੰਨਾਂ ਵਿਧਾਇਕਾਂ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਸਹਿਮਤੀ ਨਾਲ ਪਾਰਟੀ ’ਚ ਸ਼ਾਮਲ ਕਰਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਇਸ ਸਮੇਂ ਦਿੱਲੀ ’ਚ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ।