ਦਿੱਲੀ ਅਤੇ ਦਿਲ ਦੀਆਂ ਦੂਰੀਆਂ ਖ਼ਤਮ ਹੋਣ: ਮੋਦੀ

0
826
Photo: Punjabi Tribune

ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਭਵਿੱਖ ਦੀ ਰਣਨੀਤੀ ਦਾ ਖਾਕਾ ਤਿਆਰ ਕਰਨ ਲਈ ਵੀਰਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ 14 ਆਗੂਆਂ ਨਾਲ ਅਹਿਮ ਬੈਠਕ ਕੀਤੀ। ਇਹ ਮੀਟਿੰਗ ਰਾਜਧਾਨੀ ਦੇ 7, ਲੋਕ ਕਲਿਆਣ ਮਾਰਗ ’ਤੇ ਸਥਿਤ ਪ੍ਰਧਾਨ ਮੰਤਰੀ ਨਿਵਾਸ ’ਤੇ ਹੋਈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੇ 10 ਮਿੰਟ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ,‘‘ਅਸੀਂ ਦਿੱਲੀ ਅਤੇ ਦਿਲ ਦੀਆਂ ਦੂਜੀਆਂ ਮਿਟਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਚੋਣਾਂ ਕਰਾਈਆਂ ਜਾਣਗੀਆਂ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਜੰਮੂ ਕਸ਼ਮੀਰ ਦੇ ਨੌਜਵਾਨਾਂ ਦੀ ਸੁਰੱਖਿਆ ਦਾ ਖਿਆਲ ਰੱਖਣਾ ਹੋਵੇਗਾ।