ਪੰਜਾਬ ’ਚ ਚੋਣ ਜਿੱਤੇ ਤਾਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿਆਂਗੇ: ਕੇਜਰੀਵਾਲ

0
1327
Photo: Deccan Herald

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਜੇ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਹਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਤੇ ਘਰੇਲੂ ਬਿਜਲੀ ਦੇ ਬਕਾਇਆ ਬਿਲਾਂ ਨੂੰ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।