ਪੰਜਾਬ ’ਚ ਬਿਜਲੀ ਸੰਕਟ ਹੋਰ ਡੂੰਘਾ ਹੋਇਆ

0
1313
Photo: outlookindia.com

ਮਾਨਸਾ: ਬਿਜਲੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਹੁਣ ਗੰਭੀਰ ਹਾਲਾਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਬਣਾਂਵਾਲਾ ਤਾਪ ਘਰ ਦਾ ਦੂਸਰਾ ਯੂਨਿਟ ਬੀਤੀ ਅੱਧੀ ਰਾਤ ਨੂੰ ਟਰਿੱਪ ਕਰ ਗਿਆ ਹੈ। ਇਸ ਤੋਂ ਪਹਿਲਾਂ ਇਸ ਤਾਪ ਘਰ ਦਾ ਇੱਕ ਯੂਨਿਟ ਪਹਿਲਾਂ ਹੀ ਕੋਈ ਵੱਡਾ ਨੁਕਸ ਪੈਣ ਕਾਰਨ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਤੋਂ ਹੀ ਬੰਦ ਹੈ। ਪ੍ਰਾਈਵੇਟ ਭਾਈਵਾਲੀ ਤਹਿਤ ਵੇਦਾਂਤਾ ਕੰਪਨੀ ਵਲੋਂ ਮਾਨਸਾ ਨੇੜੇ ਪਿੰਡ ਬਣਾਂਵਾਲਾ ਵਿਖੇ ਲਾਇਆ ਉਤਰੀ ਭਾਰਤ ਦਾ ਇਹ ਸਭ ਤੋਂ ਵੱਡਾ ਤਾਪਘਰ ਹੈ,‌ ਜਿਸ ਦੇ ਤਿੰਨੇ ਯੂਨਿਟਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੀ ਹੈ ਅਤੇ ਇਸ ਦੇ 680 ਮੈਗਾਵਾਟ ਦੇ ਤਿੰਨ ਯੂਨਿਟ ਹਨ।