ਸ਼ੇਰ ਬਹਾਦਰ ਦਿਓਬਾ ਨੇਪਾਲ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇ

0
743
Photo: Outlook India

ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦਿਓਬਾ ਮੰਗਲਵਾਰ ਨੂੰ ਪੰਜਵੀਂ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ‘ਦਿ ਹਿਮਾਲੀਅਨ ਟਾਈਮਜ਼’ ਦੀ ਖ਼ਬਰ ਅਨੁਸਾਰ ਰਾਸ਼ਟਰਪਤੀ ਵਿਿਦਆ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਸੰਵਿਧਾਨ ਦੀ ਧਾਰਾ 76 (5) ਦੇ ਤਹਿਤ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਇਹ ਪੰਜਵੀਂ ਵਾਰ ਹੈ, ਜਦੋਂ ਦਿਓਬਾ (74) ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸੱਤਾ ਵਿੱਚ ਪਰਤੇ ਹਨ।