10ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਲਈ 26 ਤੋਂ ਖੁੱਲ੍ਹਣਗੇ ਪੰਜਾਬ ’ਚ ਸਕੂਲ

0
931
Photo: indiatvnews.com

ਚੰਡੀਗੜ੍ਹ: ਪੰਜਾਬ ਵਿੱਚ 26 ਜੁਲਾਈ ਤੋਂ 10ਵੀਂ, 11ਵੀਂ ਤੇ 12ਵੀਂ ਕਲਾਸਾਂ ਲਈ ਸਕੂਲ ਖੁੱਲ੍ਹਣਗੇ। ਸਕੂਲ ਵਿੱਚ ਸਿਰਫ਼ ਉਹੀ ਅਧਿਆਪਕ ਤੇ ਬਾਕੀ ਸਟਾਫ ਹਾਜ਼ਰ ਹੋਵੇਗਾ, ਜਿਨ੍ਹਾਂ ਦੇ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣਗੀਆਂ। ਬੱਚਿਆਂ ਨੂੰ ਸਕੂਲ ਭੇਜਣ ਸਬੰਧੀ ਮਾਪਿਆਂ ਦੀ ਹਾਮੀ ਲਾਜ਼ਮੀ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਸਖ਼ਤੀਆਂ ਵਿੱਚ ਢਿੱਲ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਨਡੋਰ ਇਕੱਠਾਂ ਵਿੱਚ ਲੋਕਾਂ ਦੀ ਗਿਣਤੀ 150 ਅਤੇ ਖੁੱਲ੍ਹੇ ਵਿੱਚ 300 ਤੱਕ ਹੋ ਸਕੇਗੀ।