ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ ਹੇਠ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਗ੍ਰਿਫ਼ਤਾਰ

0
1209
Photo: img.indiaforums.com

ਮੁੰਬਈ: ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਕਥਿਤ ਅਸ਼ਲੀਲ ਫ਼ਿਲਮਾਂ ਬਣਾਉਣ ਅਤੇ ਕੁਝ ਐਪਸ ’ਤੇ ਪਬਲਿਸ਼ ਕਰਨ ਸਬੰਧੀ ਇੱਕ ਕੇਸ ’ਚ ਗ੍ਰਿਫ਼ਤਾਰ ਕੀਤਾ ਹੈ।ਇੱਕ ਬਿਆਨ ’ਚ ਮੁੰਬਈ ਪੁਲੀਸ ਕਮਿਸ਼ਨਰ ਨੇ ਕਿਹਾ, ‘ਅਸੀਂ ਰਾਜ ਕੁੰਦਰਾ ਨੂੰ ਇਸ ਕੇਸ ’ਚ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੇ ਕੋਲ ਇਸ ਸਬੰਧ ’ਚ ਢੁਕਵੇਂ ਸਬੂਤ ਹਨ।’ ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਇਸ ਸਬੰਧੀ ਕੇਸ ਦਰਜ ਕੀਤੇ ਜਾਣ ਮਗਰੋਂ ਰਾਜ ਕੁੰਦਰਾ ਨੇ ਇਸ ਮਾਮਲੇ ’ਚ ਆਪਣੀ ਸ਼ਮੂਲੀਅਤ ਦਾ ਖੰਡਨ ਕਰਦਿਆਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।