ਸਿੱਧੂ ਵੱਲੋਂ ਵੱਡੇ ਵਾਅਦਿਆਂ ਨਾਲ ਨਵੀਂ ਸ਼ੁਰੂਆਤ

0
1108
Photo Credit: Hindustan Times

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਪੰਜਾਬੀਆਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀ ਪ੍ਰਧਾਨਗੀ ਦਾ ਮਿਸ਼ਨ ਸੂਬੇ ਦੇ ਵੱਡੇ ਮਸਲੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਕਿਸਾਨਾਂ ਵੱਲੋਂ ਦਿੱਲੀ ’ਚ ਕੀਤੇ ਜਾ ਰਹੇ ਸੰਘਰਸ਼ ਨੂੰ ਸਭ ਤੋਂ ਵੱਡਾ ਮਸਲਾ ਕਰਾਰ ਦਿੱਤਾ। ਸਿੱਧੂ ਨੇ ਬੇਦਅਬੀ ਦੇ ਮਾਮਲੇ ਨੂੰ ਵੀ ਜ਼ੋਰ-ਸ਼ੋਰ ਨਾਲ ਚੁੱਕਿਆ। ਲੰਮੀ ਸਿਆਸੀ ਖਿੱਚੋਤਾਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਸਿਆਸੀ ਮੰਚ ’ਤੇ ਇਕੱਠੇ ਦਿਖਾਈ ਦਿੱਤੇ।