ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਵੱਲੋਂ ਕਿਸਾਨਾਂ ਨੂੰ ਦਿੱਤੀ ਆਰਥਿਕ ਮਦਦ

0
1194

ਸਰੀ – ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਨੇ ਭਾਰਤੀ ਕਿਸਾਨ ਯੂਨੀਅਨ ਦਾ ਸਮੱਰਥਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਚੀਮਾ ਇਕਾਈ ਨੂੰ 15 ਹਜਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਹੈ। ਇਹ ਰਾਸ਼ੀ ਕਿਸਾਨ ਆਗੂ ਦਰਸ਼ਨ ਸਿੰਘ ਚੀਮਾ ਬਲਾਕ ਆਗੂ, ਇਕਾਈ ਪ੍ਰਧਾਨ ਜਗਤਾਰ ਸਿੰਘ ਥਿੰਦ, ਯੂਥ ਇਕਾਈ ਪ੍ਰਧਾਨ ਬਲਜੀਤ ਸਿੰਘ, ਜੱਗੀ ਢਿੱਲੋਂ ਜਨਰਲ ਸਕੱਤਰ, ਰਾਜਵਿੰਦਰ ਸਿੰਘ, ਜਗਰੂਪ ਸਿੰਘ ਜੂਪਾ ਦਬੜੀਖਾਨਾ, ਮੇਲਾ ਸਿੰਘ ਦਬੜੀਖਾਨਾ ਨੂੰ ਭੇਟ ਕਰਦਿਆਂ ਸ. ਚੀਮਾ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਪਿਛਲੇ 9 ਮਹੀਨੇ ਤੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਪਰ ਦੁੱਖ ਦੀ ਗੱਲ ਹੈ ਕਿ ਕੇਂਦਰ ਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਦੇਸ਼ ਵਿਖ ਸੁਖਾਵਾਂ ਮਾਹੌਲ ਕਾਇਮ ਕਰੇ। ਇਸ ਮੌਕੇ ਕਿਸਾਨ ਆਗੂਆਂ ਨੇ ਸ. ਚੀਮਾ ਵੱਲੋਂ ਕਿਸਾਨ ਸੰਘਰਸ਼ ਵਿਚ ਪਾਏ ਇਸ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।