ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਤੇ ਯੋਗਿੰਦਰ ਪਾਲ ਡੀਂਗਰਾ ਨਿਯੁਕਤ

0
1141

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸੇ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੀ. ਵੇਣੂਗੋਪਾਲ ਅਨੁਸਾਰ ਕਾਂਗਰਸ ਮੁਖੀ ਸੋਨੀਆ ਗਾਂਧੀ ਨੇ ਯੋਗਿੰਦਰ ਪਾਲ ਡੀਂਗਰਾ ਨੂੰ ਵੀ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕਰਨ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਗੁਲਜ਼ਾਰ ਇੰਦਰ ਚਹਿਲ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਖਜ਼ਾਨਚੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਜੂਦਾ ਸਮਾਂ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਦੇ ਸੰਪਰਕ ਵਿੱਚ ਹਨ।