ਪੰਜਾਬ ’ਚ ਡੇਂਗੂ ਨੇ ਪਿਛਲੇ ਰਿਕਾਰਡ ਤੋੜੇ

0
959

ਪਟਿਆਲਾ: ਡੇਂਗੂ ਨੇ ਇਸ ਸਾਲ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਭਾਵੇਂ ਕਿ ਅਣਅਧਿਕਾਰਤ ਤੌਰ ’ਤੇ ਅੰਕੜੇ ਕਿਤੇ ਜ਼ਿਆਦਾ ਹਨ, ਪਰ ਜੇਕਰ ਸਰਕਾਰੀ ਅੰਕੜਿਆਂ ’ਤੇ ਝਾਤ ਮਾਰੀਏ ਤਾਂ ਇਸ ਵੇਲੇ ਪੰਜਾਬ ਭਰ ਵਿੱਚ 20 ਹਜ਼ਾਰ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ ਤੇ 70 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਸਾਲ ਜ਼ਿਲ੍ਹਾ ਮੁਹਾਲੀ ਵਿੱਚ ਡੇਂਗੂ ਦੇ ਤਿੰਨ ਹਜ਼ਾਰ ਕੇਸ ਮਿਲੇ ਹਨ ਤੇ 36 ਵਿਅਕਤੀਆਂ ਦੀ ਮੌਤ ਹੋਈ ਹੈ। ਦੂਜੇ ਨੰਬਰ ’ਤੇ ਬਠਿੰਡਾ ਹੈ, ਜਿਥੇ 2,200 ਕੇਸ ਸਾਹਮਣੇ ਆਏ ਤੇ ਪੰਜ ਵਿਅਕਤੀਆਂ ਨੇ ਦਮ ਤੋੜ ਦਿੱਤਾ। ਉਧਰ, ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਪੱਬਾਂ ਭਾਰ ਹੈ। ਅਧਿਕਾਰੀਆਂ ਅਨੁਸਾਰ ਹੁਣ ਤੱਕ ਪੰਜਾਬ ਵਿਚ 16.50 ਲੱਖ ਘਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ।