ਸੁਨੀਲ ਜਾਖੜ ਨੂੰ ਕਾਂਗਰਸ ਨੇ ਚੋਣ ਕੰਪੇਨ ਕਮੇਟੀ ਦੀ ਕਮਾਨ ਸੌਂਪੀ

0
1204

ਦਿੱਲੀ: ਪੰਜਾਬ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਂਗਰਸ ਨੇ ਆਪਣੀ ਸੀਨੀਅਰ ਆਗੂ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦਾ ਪ੍ਰਮੁੱਖ ਤੇ ਸੁਨੀਲ ਜਾਖੜ ਨੂੰ ਚੋਣ ਕੰਪੇਨ ਕਮੇਟੀ ਦਾ ਪ੍ਰਮੁੱਖ ਨਿਯੁਕਤ ਕੀਤਾ ਹੈ। ਪਾਰਟੀ ਦੇ ਜਥੇਬੰਦਕ ਸਕੱਤਰ ਜਨਰਲ ਕੇ.ਸੀ.ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਅਜੈ ਮਾਕਨ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਲਈ ਸਕਰੀਨਿੰਗ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਚੰਦਨ ਯਾਦਵ, ਕ੍ਰਿਸ਼ਨਾ ਅੱਲਾਵਰੂ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਤੇ ਪੰਜਾਬ ਨਾਲ ਸਬੰਧਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਮੈਂਬਰ ਵਜੋਂ ਸ਼ਾਮਲ ਹੋਣਗੇ।