ਭਾਰਤ ਵਿਚ ਓਮੀਕਰੋਨ ਦੇ 1700 ਮਾਮਲੇ

0
633

ਦਿੱਲੀ: ਭਾਰਤ ਵਿਚ ਹੁਣ ਤੱਕ ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦੇ 1700 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 639 ਲੋਕ ਠੀਕ ਹੋ ਚੁੱਕੇ ਹਨ ਜਾਂ ਹੋਰ ਥਾਵਾਂ ’ਤੇ ਚਲੇ ਗਏ ਹਨ। ਇਹ ਮਾਮਲੇ 23 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਮਹਾਰਾਸ਼ਟਰ ਵਿਚ ਸਭ ਤੋਂ ਵੱਧ 510, ਦਿੱਲੀ ਵਿਚ 350, ਕੇਰਲ ਵਿਚ 156, ਗੁਜਰਾਤ ’ਚ 136, ਤਾਮਿਲਨਾਡੂ ਵਿਚ 121 ਅਤੇ ਰਾਜਸਥਾਨ ਵਿਚ 120 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕਰੋਨਾ ਦੇ 33,750 ਨਵੇਂ ਕੇਸ ਸਾਹਮਣੇ ਆਏ ਹਨ। ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 1,45,582 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ ਦੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਿਚ 22,781 ਦਾ ਵਾਧਾ ਹੋਇਆ ਹੈ। ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ’ਚ ਲਾਗ ਨਾਲ 123 ਮੌਤਾਂ ਹੋਈਆਂ ਜਿਨ੍ਹਾਂ ਵਿੱਚੋਂ 78 ਕੇਰਲ ਅਤੇ ਨੌਂ ਮੌਤਾਂ ਮਹਾਰਾਸ਼ਟਰ ਵਿਚ ਹੋਈਆਂ ਹਨ।