ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

0
925

ਦਿੱਲੀ: ਸੂੁਬਾ ਸਰਕਾਰ ਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਬੇਨਤੀ ਨੂੰ ਸਵੀਕਾਰ ਕਰਦਿਆਂ ਚੋਣ ਕਮਿਸ਼ਨ ਨੇ ਪੰਜਾਬ ਅਸੈਂਬਲੀ ਲਈ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਹੁਣ 20 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਪੰਜਾਬ ਅਸੈਂਬਲੀ ਲਈ ਇਕਹਿਰੇ ਗੇੜ ਤਹਿਤ ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਤੇ ਇਸ ਦੀਆਂ ਭਾਈਵਾਲ ਪਾਰਟੀਆਂ, ਬਸਪਾ ਤੇ ਹੋਰਨਾਂ ਜਥੇਬੰਦੀਆਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਕਰਕੇ ਉਨ੍ਹਾਂ ਦੇ ਲੱਖਾਂ ਸ਼ਰਧਾਲੂਆਂ ਨੇ ਉੱਤਰ ਪ੍ਰਦੇਸ਼ ਦੇ ਵਾਰਾਨਸੀ ਦੀ ਯਾਤਰਾ ਕਰਨੀ ਹੈ, ਲਿਹਾਜ਼ਾ 14 ਫਰਵਰੀ ਲਈ ਤਜਵੀਜ਼ਤ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁਲਤਵੀ ਕਰਕੇ ਕੋਈ ਹੋਰ ਤਰੀਕ ਨਿਰਧਾਰਿਤ ਕੀਤੀ ਜਾਵੇ।