ਪੰਜਾਬ ਵਿਚ ਸਿਆਸੀ ਪਾਰਟੀਆਂ ਲਈ ਮੁਸ਼ਕਿਲ ਹੈ ਮੁਕਾਬਲਾ: ਕੈਪਟਨ

0
643

ਪਟਿਆਲਾ: ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ ਅਤੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਉਨ੍ਹਾਂ ਦੀ ਪਾਰਟੀ ਦੇ ਗੱਠਜੋੜ ਦੀ ਸਥਿਤੀ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਾਂ ਤਾਂ ਉਹ ਸੇਵਾਮੁਕਤ ਹੋਏ ਹਨ ਅਤੇ ਨਾ ਹੀ ਥਕੇ ਹਨ।