ਪਾਕਿਸਤਾਨ ਦੀ ਨਵੀਂ ਸਰਕਾਰ ਨਾਲ ਕੰਮ ਕਰਨ ਲਈ ਉਤਸ਼ਾਹਿਤ: ਅਮਰੀਕਾ

0
895

ਵਾਸ਼ਿੰਗਟਨ: ਅਮਰੀਕਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਹੇਠਲੀ ਪਾਕਿਸਤਾਨ ਦੀ ਨਵੀਂ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ। ਅਮਰੀਕਾ ਨੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਹੁਦੇ ਤੋਂ ਹਟਾਏ ਜਾਣ ’ਚ ਆਪਣੀ ਭੂਮਿਕਾ ਹੋਣ ਤੋਂ ਮੁੜ ਇਨਕਾਰ ਕੀਤਾ ਹੈ।
ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੈਡ ਪ੍ਰਾਈਸ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਅਸੀਂ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨੀ ਸੰਸਦ ਵੱਲੋਂ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈ ਦਿੱਤੀ ਸੀ। ਅਸੀਂ ਉਨ੍ਹਾਂ ਨਾਲ ਤੇ ਉਨ੍ਹਾਂ ਦੀ ਸਰਕਾਰ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਾਂ।’