ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰ ਖ਼ਤਮ, ਈ-ਸਟੈਂਪ ਸਹੂਲਤ ਦੀ ਸ਼ੁਰੂ

0
707

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਭਾਵ ਕੰਪਿਊਟਰ ਤੋਂ ਪਿ੍ੰਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।