ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਤੀਜਾ ਸ਼ੱਕੀ ਗ੍ਰਿਫ਼ਤਾਰ

0
654

ਬਠਿੰਡਾ: ਪੰਜਾਬ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਦਵਿੰਦਰ ਉਰਫ਼ ਕਾਲਾ ਨੂੰ ਹਰਿਆਣਾ ਦੇ ਫਤਿਹਾਬਾਦ ਤੋਂ ਐਤਵਾਰ ਸ਼ਾਮ ਨੂੰ ਫੜਿਆ ਗਿਆ ਹੈ। ਪੁਲੀਸ ਸੂਤਰਾਂ ਨੇ ਅੱਜ ਦੱਸਿਆ ਕਿ ਹੱਤਿਆ ਵਿੱਚ ਸ਼ਾਮਲ ਦੋ ਸ਼ੱਕੀ ਕਥਿਤ ਤੌਰ ’ਤੇ ਕਾਲਾ ਦੇ ਨਾਲ ਸਨ। ਪੰਜਾਬ ਪੁਲੀਸ ਮੁਤਾਬਕ, ਮੂਸੇਵਾਲਾ ਦੀ ਹੱਤਿਆ ਪਿੱਛੇ ਲਾਰੈਂਸ ਬਿਸ਼ਨੋਈ ਗਰੋਹ ਦਾ ਹੱਥ ਸੀ। ਗਰੋਹ ਦੇ ਮੈਂਬਰ ਅਤੇ ਕੈਨੇਡਾ ਵਿੱਚ ਰਹਿ ਰਹੇ ਗੋਲਡੀ ਬਰਾੜ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।