ਈਡੀ ਵੱਲੋਂ ਸੋਨੀਆ ਗਾਂਧੀ ਨੂੰ ਤਾਜ਼ਾ ਸੰਮਨ ਜਾਰੀ

0
735
Photo: India Today

ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਪੁੱਛਗਿੱਛ ਕਰਨ ਲਈ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਤਾਜ਼ਾ ਸੰਮਨ ਜਾਰੀ ਕਰਦਿਆਂ ਈਡੀ ਅੱਗੇ 23 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸ੍ਰੀਮਤੀ ਗਾਂਧੀ ਨੂੰ ਈਡੀ ਅੱਗੇ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਕਰੋਨਾ ਪੀੜਤ ਹੋਣ ਕਾਰਨ ਉਹ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਨਹੀਂ ਹੋ ਸਕੀ ਸੀ। ਇਸੇ ਕੇਸ ਦੇ ਸਬੰਧ ਵਿੱਚ ਰਾਹੁਲ ਗਾਂਧੀ ਨੂੰ ਵੀ ਈਡੀ 13 ਜੂਨ ਨੂੰ ਪੁੱਛ-ਪੜਤਾਲ ਲਈ ਸੱਦਿਆ ਹੈ।