ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

0
688
Photo: Punjabi Tribune

ਸੰਗਰੂਰ: ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ।