ਆਲੀਆ ਭੱਟ ਗਰਭਵਤੀ

0
580

ਮੁੰਬਈ: ਬੌਲੀਵੁੱਡ ਅਦਾਕਾਰ ਆਲੀਆ ਭੱਟ(29) ਗਰਭਵਤੀ ਹੈ। ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। ਆਲੀਆ ਨੇ ਇਸ ਸਾਲ ਅਪਰੈਲ ਵਿੱਚ ਅਦਾਕਾਰ ਰਣਬੀਰ ਕਪੂਰ (39) ਨਾਲ ਵਿਆਹ ਕਰਵਾਇਆ ਸੀ। ਭੱਟ ਨੇ ਇੰਸਟਗ੍ਰਾਮ ’ਤੇ ਆਪਣੇ ਪਤੀ ਨਾਲ ਹਸਪਤਾਲ ਵਿੱਚ ਅਲਟਰਾਸਾਊਂਡ ਸੈਸ਼ਨ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਆਲੀਆ ਤੇ ਰਣਬੀਰ 9 ਸਤੰਬਰ ਨੂੰ ਰਿਲੀਜ਼ ਹੋ ਰਹੀ ਫ਼ਿਲਮ ‘ਬ੍ਰਹਮਾਸਤਰ’ ਵਿੱਚ ਪਹਿਲੀ ਵਾਰ ਇਕੱਠਿਆਂ ਨਜ਼ਰ ਆਉਣਗੇ।