ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

0
574

ਮਾਨਸਾ: ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਟਿ ਰਿਮਾਂਡ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਹਾਸਲ ਕੀਤਾ। ਉਸ ਨੂੰ ਭਲਕੇ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।