ਯੂਕੇ: ਪ੍ਰਧਾਨ ਮੰਤਰੀ ਬਣਨ ਦੀ ਦੌੜ ’ਚ ਨੌਂ ਉਮੀਦਵਾਰ ਸ਼ਾਮਲ

0
547

ਲੰਡਨ: ਬਰਤਾਨੀਆ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਲਈ ਹੁਣ ਨੌਂ ਦਾਅਵੇਦਾਰ ਹਨ। ਹਾਲਾਂਕਿ ਭਾਰਤੀ ਮੂਲ ਦੇ ਸਾਬਕਾ ਕੈਬਨਿਟ ਮੰਤਰੀ ਰਿਸ਼ੀ ਸੂਨਕ ਇਸ ਦੌੜ ’ਚ ਅੱਗੇ ਚੱਲ ਰਹੇ ਹਨ। ਵਪਾਰ ਮੰਤਰੀ ਪੈਨੀ ਮੌਰਡੌਂਟ ਦੂਜੀ ਪਸੰਦ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ। ਪੈਨੀ ਨੇ ਇਕ ਵੀਡੀਓ ਸਾਂਝੀ ਕਰ ਕੇ ਆਪਣਾ ਦਾਅਵਾ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ ਟਰਾਂਸਪੋਰਟ ਮੰਤਰੀ ਗਰਾਂਟ ਸ਼ੈਪਸ, ਸਾਬਕਾ ਵਿਦੇਸ਼ ਮੰਤਰੀ ਜੈਰੇਮੀ ਹੰਟ ਤੇ ਪਾਕਿਸਤਾਨੀ ਮੂਲ ਦੇ ਸਾਬਕਾ ਸਿਹਤ ਮੰਤਰੀ ਸਾਜਿਦ ਜਾਵੇਦ ਵੀ ਆਪਣਾ ਦਾਅਵਾ ਪੇਸ਼ ਕਰ ਚੁੱਕੇ ਹਨ। ਇਸ ਤੋਂ ਇਲਾਵਾ ਅਟਾਰਨੀ ਜਨਰਲ ਸੁਏਲਾ ਬ੍ਰੇਵਰਮੈਨ, ਨਦੀਮ ਜ਼ਾਹਾਵੀ, ਤੇ ਕੇਮੀ ਬੇਦਾਨੋਚ ਵੀ ਦੌੜ ਵਿਚ ਹਨ। ਵਿਦੇਸ਼ ਮੰਤਰੀ ਲਿਜ਼ ਟਰੱਸ ਦੇ ਵੀ ਉਮੀਦਵਾਰ ਬਣਨ ਦੀ ਸੰਭਾਵਨਾ ਹੈ। ਇਸ ਤਰ੍ਹਾਂ ਟੋਰੀ ਪਾਰਟੀ ਦੀ ਅਗਵਾਈ ਲਈ 10 ਉਮੀਦਵਾਰ ਦਾਅਵਾ ਪੇਸ਼ ਕਰ ਸਕਦੇ ਹਨ।