ਕਾਂਗਰਸ ਤੇ ਅਕਾਲੀ ਦਲ ਨੇ ਨਸ਼ਾ ਮਾਫੀਆ ਨੂੰ ਉਤਸ਼ਾਹਿਤ ਕੀਤਾ: ‘ਆਪ’

0
764

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਨਸ਼ਾ ਮਾਫੀਆ ਨੂੰ ਉਤਸ਼ਾਹਿਤ ਕਰਕੇ ਪੰਜਾਬ ਦਾ ਅਕਸ ਸ਼ਰਾਬ ਕਰਨ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਦੀ ਥਾਂ ਪਨਾਹ ਦਿੱਤੀ ਸੀ, ਜਦੋਂ ਕਿ ‘ਆਪ’ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਸਰਕਾਰ ਨੇ ਸਿਰਫ਼ ਚਾਰ ਮਹੀਨਿਆਂ ’ਚ ਨਸ਼ਾ ਮਾਫੀਏ ਨੂੰ ਨੱਥ ਪਾਉਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੀ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਫੈਲੇ ਨਸ਼ਾ ਤਸਕਰਾਂ ਦਾ ਲੱਕ ਹੁਣ ਟੁੱਟਣਾ ਸ਼ੁਰੂ ਹੋ ਗਿਆ ਹੈ। ਸ੍ਰੀ ਕੰਗ ਨੇ ਕਿਹਾ ਕਿ ਨਸ਼ਾ ਮਾਫੀਆ ਖ਼ਿਲਾਫ਼ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਸੂਬੇ ਭਰ ਵਿੱਚ ਐੱਨਡੀਪੀਐੱਸ ਐਕਟ ਤਹਿਤ ਪਿਛਲੇ ਇਕ ਹਫਤੇ ਵਿੱਚ 559 ਕੇਸ ਦਰਜ ਕੀਤੇ ਗਏ ਹਨ ਅਤੇ 676 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।