ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਤਸਵੀਰਾਂ ਕਾਰਨ ਅਦਾਕਾਰ ਰਣਵੀਰ ਸਿੰਘ ਖ਼ਿਲਾਫ ਕੇਸ ਦਰਜ

0
593

ਮੁੰਬਈ:ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਕਾਫੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਫੋਟੋਸ਼ੂਟ ਕਾਰਨ ਰਣਵੀਰ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕਈ ਸਮਾਜਿਕ ਸੰਸਥਾਵਾਂ ਰਣਵੀਰ ਦੇ ਇਸ ਫੋਟੋਸ਼ੂਟ ਦਾ ਭਾਰੀ ਵਿਰੋਧ ਕਰ ਰਹੀਆਂ ਹਨ। ਰਣਵੀਰ ਸਿੰਘ ਆਪਣੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਕਾਨੂੰਨੀ ਸ਼ਿਕੰਜੇ ’ਚ ਫਸਦੇ ਨਜ਼ਰ ਆ ਰਹੇ ਹਨ। ਹੁਣ ਜਾਣਕਾਰੀ ਆ ਰਹੀ ਹੈ ਕਿ ਇਸ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।