ਕੈਨੇਡਾ ਪੁਲੀਸ ਵੱਲੋਂ ਜਾਰੀ 11 ਖ਼ਤਰਨਾਕ ਗੈਂਗਸਟਰਾਂ ਸੂਚੀ ’ਚ 9 ਪੰਜਾਬੀ

0
549

ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪੁਲੀਸ ਨੇ ਗੈਂਗਵਾਰ ਨਾਲ ਸਬੰਧ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਤੇ ਲੋਕਾਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ 11 ਵਿੱਚੋਂ 9 ਪੰਜਾਬ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲੀਸ ਨੇ ਕਿਹਾ ਕਿ ਉਹ ਸੂਬੇ ਵਿੱਚ ਹੱਤਿਆਵਾਂ ਅਤੇ ਗੋਲੀਬਾਰੀ ਦੇ ਮਾਮਲਿਆਂ ਨਾਲ ਸਬੰਧਤ ਹਨ ਤੇ ਲੋਕ ਉਨ੍ਹਾਂ ਦੇ ਨੇੜੇ ਜਾਣ ਤੋਂ ਬਚਣ। ਪੁਲੀਸ ਤੇ ਸੁਰੱਖਿਆ ਏਜੰਸੀਆਂ ਨੇ ਕਿਹਾ ਹੈ ਕਿ ਇਸ ਗੱਲ ਦੀ ਬਹੁਤ ਸੰਭਾਵਨਾ ਹੈ ਕਿ ਕੋਈ ਵਿਰੋਧੀ ਗੈਂਗਸਟਰ ਉਨ੍ਹਾਂ ਨੂੰ ਨਿਸ਼ਾਨਾ ਬਣਾਵੇਗਾ ਤੇ ਜੇ ਕੋਈ ਉਸ ਸਮੇਂ ਆਮ ਅਣਭੋਲ ਇਨ੍ਹਾਂ ਦੇ ਨੇੜੇ ਹੋਇਆ ਤਾਂ ਉਸ ਦਾ ਨੁਕਸਾਨ ਹੋ ਸਕਦਾ ਹੈ।