ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

0
701

ਨਿਊਯਾਰਕ ਸਿਟੀ: ਨਿਊਯਾਰਕ ਸਿਟੀ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਕਿ ਉਸ ਵੱਲੋਂ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਧਰ, ਪੀੜਤਾ ਦੇ ਪਿਤਾ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਬਿਜਨੌਰ ਪੁਲੀਸ ਨੇ ਮਨਦੀਪ ਕੌਰ ਦੇ ਪਤੀ ਰਣਜੋਤਵੀਰ ਸਿੰਘ ਸੰਧੂ, ਸਹੁਰੇ ਮੁਖਤਾਰ ਸਿੰਘ, ਸੱਸ ਕੁਲਦੀਪ ਰਾਜ ਕੌਰ ਅਤੇ ਦਿਉਰ ਜਸਵੀਰ ਸਿੰਘ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਅਤੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕੀਤਾ ਹੈ।