ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

0
509
Photo: Punjabi Tribune

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਵਿਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅੱਜ ਸੰਵੇਦਨਸ਼ੀਲਤਾ ਤੇ ਦਿਆਲਤਾ ਦੀਆਂ ਕਦਰਾਂ-ਕੀਮਤਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ ਤੇ ਇਨ੍ਹਾਂ ਦਾ ਮੁੱਖ ਮੰਤਵ ਪੱਛੜਿਆਂ, ਜ਼ਰੂਰਤਮੰਦਾਂ ਤੇ ਸਮਾਜ ਦੇ ਹਾਸ਼ੀਏ ’ਤੇ ਰਹਿਣ ਵਾਲੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ। ਮੁਰਮੂ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਰਾਸ਼ਟਰ ਦੇ ਨਾਂ ਆਪਣੇ ਪਹਿਲੇ ਸੰਬੋਧਨ ਵਿਚ ਕਿਹਾ ਕਿ ਮਹੱਤਵਪੂਰਨ ਆਰਥਿਕ ਸੁਧਾਰਾਂ ਦੇ ਨਾਲ ਲੋਕਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਤੇ ਦੁਨੀਆ ਨੇ ਹਾਲ ਦੇ ਸਾਲਾਂ ਵਿਚ ਨਵੇਂ ਭਾਰਤ ਨੂੰ ਵਿਕਸਿਤ ਹੁੰਦਿਆਂ ਦੇਖਿਆ ਹੈ, ਖਾਸ ਕਰ ਕੇ ਕੋਵਿਡ-19 ਮਹਾਮਾਰੀ ਤੋਂ ਬਾਅਦ ਭਾਰਤ ਤੇਜ਼ੀ ਨਾਲ ਉੱਭਰਿਆ ਹੈ।